ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਰੀਬੀ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ‘ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ।
ਮਾਰਚ ਵਿੱਚ ਵੀ ਹਸਪਤਾਲ ਵਿੱਚ ਕਰਵਾਇਆ ਗਿਆ ਸੀ ਭਰਤੀ
ਇਸ ਤੋਂ ਪਹਿਲਾਂ ਮਾਰਚ ‘ਚ ਵੀ ਸੋਨੀਆ ਗਾਂਧੀ ਨੂੰ ਖਰਾਬ ਸਿਹਤ ਕਾਰਨ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਇੱਕ ਦਿਨ ਬਾਅਦ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਰਾਜਨੀਤੀ ਵਿਚ ਸਰਗਰਮ ਹੋਈ ਸਾਬਕਾ ਪ੍ਰਧਾਨ
ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਇਨ੍ਹੀਂ ਦਿਨੀਂ ਰਾਜਨੀਤੀ ‘ਚ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਸੋਨੀਆ ਗਾਂਧੀ ਨੇ ਮੁੰਬਈ ‘ਚ ਹੋਈ ਵਿਰੋਧੀ ਧਿਰ ਦੇ ਨੇਤਾਵਾਂ ਦੀ ਹਾਲੀਆ ਬੈਠਕ ‘ਚ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ ਉਹ ਬੰਗਲੌਰ ਵਿੱਚ ਹੋਈ ਵਿਰੋਧੀ ਏਕਤਾ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਈ ਸੀ।