ਆਪ’ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਹੁਕਮਾਂ ਅਨੁਸਾਰ 31 ਦਸੰਬਰ ਤਕ ਬਕਾਇਆ ਜਮ੍ਹਾ ਕਰਵਾਉਣ ‘ਤੇ ਵਿਆਜ ਤੇ ਜੁਰਮਾਨਾ ਨਹੀਂ ਲੱਗੇਗਾ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤਕ ਬਕਾਇਆ ਜਮ੍ਹਾਂ ਕਰਵਾਉਣ ‘ਤੇ ਵਿਆਜ ਤੇ ਜੁਰਮਾਨਾ ਮਾਫ਼ ਕਰ ਦਿੱਤਾ ਜਾਵੇਗਾ।
ਦਿੱਤੀ ਗਈ ਮਿਆਦ ਖ਼ਤਮ ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ-ਜੁਰਮਾਨੇ ਦੀ ਸ਼ਰਤ ਮੁੜ ਲਾਗੂ ਹੋ ਜਾਵੇਗੀ।