ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਸਮਾਗਮ ਦੌਰਾਨ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜੋ ਲੋਕਾਂ ਦੀ ਪਰਵਾਹ ਨਹੀਂ ਕਰਦੀਆਂ ਤਾਂ ਸਵਾਲ ਉਠਣੇ ਸੁਭਾਵਿਕ ਹਨ। ਜਦੋਂ ਚੁਣੇ ਨੁਮਾਇੰਦੇ ਆਪਣੇ ਮਹਿਲਾਂ ਦੇ ਦਰਵਾਜ਼ੇ ਬੰਦ ਕਰ ਲੈਣ ਤਾਂ ਜਨਤਾ ਦਾ ਬੈਚੇਨ ਹੋਣਾ ਸੁਭਾਵਿਕ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ, ਹਸਪਤਾਲਾਂ, ਨੌਜਵਾਨਾਂ, ਵਿੱਤੀ ਹਾਲਤ ਸੁਧਾਰ ਕਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਮਾਨਾਂ ਬਹੁਤ ਤੇਜ਼ ਹੋ ਗਿਆ ਹੈ। ਪੁਰਾਣੇ ਰੀਤ-ਰੀਵਾਜ ਤੋੜਣੇ ਪੈਣਗੇ। ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਸਨ ਪਰ ਚੜ੍ਹਾਵਾ ਚੜ੍ਹਦਾ ਸੀ, ਪਰ ਇਸ ਵਾਰ ਸਰਕਾਰ ਨੇ ਖੁਦ ਸੁਨੇਹਾ ਲਾ ਕੇ ਬੁਲਾਇਆ ਹੈ। ਇਹੀ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਵਿਚ ਫ਼ਰਕ ਹੈ।
ਟ੍ਰੇਨਿੰਗ ਭੱਤਾ ਵਧਾਉਣ ਦਾ ਐਲਾਨ
ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਇਕ ਹੋਰ ਖੁਸ਼ਖਬਰੀ ਦਿੰਦੇ ਹੋਏ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ ਕਿਉਂਕਿ ਅੱਜ ਦੇ ਸਮੇਂ MSC B-TECH ਤੇ ਹੋਰ ਡਿਗਰੀ ਧਾਰਕਾਂ ਨੂੰ 5,000 ਰੁਪਏ ਭੱਤਾ ਦਿੱਤਾ ਜਾਂਦਾ ਹੈ। ਅਗਲੇ ਇਕ-ਦੋ ਦਿਨਾਂ ‘ਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।
ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਕਿਹਾ ਕਿ ਤੁਹਾਡੇ ਤੋਂ ਲੱਖਾਂ ਲੋਕਾਂ ਨੂੰ ਬਹੁਤ ਉਮੀਦਾਂ ਹਨ ਕਿਉਂਕਿ ਤੁਹਾਡੇ ਫੈਸਲੇ ਲੋਕਾਂ ਦੇ ਘਰਾਂ ਵਿਚ ਖੁਸ਼ੀਆਂ ਲਿਆ ਸਕਦੀਆਂ ਹਨ ਤੇ ਕਈਆਂ ਦੇ ਕਤਲ ਦਾ ਕਾਰਨ ਬਣ ਸਕਦਾ। ਉਨ੍ਹਾਂ ਕਿਹਾ ਕਿ ਰਿਸ਼ਵਤ ਦੇ ਕਈ ਰੂਪ ਹਨ। ਉਨ੍ਹਾਂ ਕਿਹਾ ਕਿ ਡੋਨੇਸ਼ਨ ਵੀ ਰਿਸ਼ਵਤ ਦਾ ਦੂਜਾ ਰੂਪ ਹੈ। ਉਨ੍ਹਾਂ ਕਿਹਾ ਕਿ ਚਾਹ ਪਾਣੀ, ਸੇਵਾ, ਥੋੜ੍ਹਾ ਸਾਡੇ ਬਾਰ ਸੋਚ ਲਿਆ ਕਰੋ, ਅਗਲੇ ਬੁੱਧਵਾਰ ਨੂੰ ਆਉਣਾ ਇਹ ਸਾਰੇ ਰਿਸ਼ਵਤ ਦੇ ਨਾਮ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿਚ ਸ਼ਾਮਲ ਕੁਝ ਲੋਕ ਖੁਦ ਰਿਸ਼ਵਤ ਵਿਚ ਸ਼ਾਮਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਉਪਰੋ ਚੱਲਦੀ ਹੈ। ਇਸ ਲਈ ਰਿਸ਼ਵਤ ਉਪਰ ਤੋ ਬੰਦ ਕਰਨੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਚੋਰੀ ਪੁੱਤ ਗੱਭਰੂ ਨਹੀਂ ਹੁੰਦੇ। ਉਨ੍ਹਾਂ ਪਟਵਾਰੀਆਂ ਨੂੰ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਲਈ ਪਹਿਲਾਂ ਕਾਨੂੰਨੀ ਪ੍ਰੀਕਿਰਿਆ ਨੂੰ ਠੀਕ ਕੀਤਾ ਅਤੇ 17810 ਅਧਿਆਪਕਾਂ ਨੂੰ ਪੱਕਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਹਾਲਤ ਵਿਚ ਸੁਧਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪਟਵਾਰੀ ਦੀ ਪ੍ਰੀਖਿਆ ਵਿਚ ਕਰੀਬ ਇਕ ਲੱਕ ਵਿਦਿਆਰਥੀਆਂ ਨੇ ਟੈਸਟ ਦਿੱਤਾ ਸੀ, ਜਿਸ ਵਿਚ 700 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ’ਤੇ ਵਿਤ ਕਮਿਸ਼ਨਰ ਮਾਲ ਕੇੇਏਪੀ ਸਿਨਹਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ 201 ਮਹਿਲਾ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।