ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਦੇ ਲੀਡਰਾਂ ਦੇ ਘਰਾਂ ਅੱਗੇ ਤਿੰਨ ਰੋਜ਼ਾ ਮੋਰਚੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵੱਲੋਂ ਰਾਮਪੁਰਾ ਵਿਖੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਜਗਦੀਪ ਸਿੰਘ ਨਕਈ ਦੇ ਘਰ ਸਾਹਮਣੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੋਰਚੇ ਦੀਆਂ ਮੰਗਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਮਜ਼ਦੂਰਾਂ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦਿੱਤਾ ਜਾਵੇ। ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਦੇ ਅਜੇ ਮਿਸ਼ਰਾ ਟੈਨੀ ਨੂੰ ਜਿਸ ਨੇ ਚਾਰ ਕਿਸਾਨ ਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਨਾਲ ਦਰੜ ਕੇ ਸ਼ਹੀਦ ਕਰ ਦਿੱਤਾ ਸੀ ਨੂੰ ਕੇਂਦਰ ਸਰਕਾਰ ਵਿੱਚੋਂ ਬਰਖਾਸਤ ਕਰਕੇ ਦੋਵਾਂ ਪਿਉ ਪੁੱਤਰਾਂ ਨੂੰ ਗਿ੍ਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ‘ਤੇ ਬਣਾਏ ਝੂਠੇ ਪੁਲਿਸ ਮੁਕੱਦਮੇ ਬਿਨਾਂ ਸ਼ਰਤ ਵਾਪਸ ਲਏ ਜਾਣ ਅਤੇ ਪੰਜਾਬ ਸਰਕਾਰ ਵੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜਾ ਕਿਸ਼ਾਨਾਂ ਨੂੰ ਦਿੱਤਾ ਜਾਵੇ, ਜਿੰਨਾਂ ਕਿਸ਼ਾਨਾਂ ਦੇ ਟਿਊਬਵੈੱਲ ਨੁਕਸਾਨੇ ਗਏ ਹਨ, ਉਨਾਂ੍ਹ ਦਾ ਮੁਆਵਜ਼ਾ ਦਿੱਤਾ ਜਾਵੇ, ਅਬਾਦਕਾਰ ਕਿਸਾਨਾਂ ਨੂੰ ਜ਼ਮੀਨ ਮਾਲਕੀ ਦੇ ਹੱਕ ਦਿੱਤੇ ਜਾਣ, ਅਤੇ ਹੋਰ ਭਖਦੀਆਂ ਮੰਗਾਂ ਨੂੰ ਹੱਲ ਕਰਾਉਣ ਲਈ ਇਹ ਤਿੰਨ ਰੋਜ਼ਾ ਮੋਰਚੇ ਸ਼ੁਰੂ ਕੀਤੇ ਗਏ ਹਨ ਅਤੇ ਸਮਾਪਤੀ ਵਾਲੇ ਦਿਨ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਵਿੱਚੋਂ ਚਿੱਟੇ ਵਰਗੇ ਭਿਆਨਕ ਨਸ਼ੇ ਤੋਂ ਨੌਜਵਾਨ ਮੁੰਡਿਆਂ ਤੇ ਧੀਆਂ ਨੂੰ ਬਚਾਉਣ ਲਈ ਪੰਜਾਬ ਤੇ ਕੇਂਦਰ ਸਰਕਾਰਾਂ ਚਿੱਟੇ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕਣ। ਅੱਜ ਦੇ ਇਕੱਠ ਨੂੰ ਜ਼ਲਿ੍ਹਾ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਗਦੀਸ਼ ਸਿੰਘ ਰਾਮਪੁਰਾ, ਮਹਿੰਦਰ ਸਿੰਘ ਬਾਲਿਆਂਵਾਲੀ ਬਲਾਕ ਪ੍ਰਧਾਨ,ਹਰੀ ਸਿੰਘ ਬੁੱਗਰ ਬਲਾਕ ਆਗੂ, ਸੁਖਜਿੰਦਰ ਸਿੰਘ ਰਾਮਪੁਰਾ, ਜ਼ਲਿ੍ਹਾ ਜੁਆਇੰਟ ਸਕੱਤਰ ਗੁਰਨਾਮ ਸਿੰਘ ਮਹਿਰਾਜ, ਜ਼ਲਿ੍ਹਾ ਖਜਾਨਚੀ ਤਰਸੇਮ ਸਿੰਘ ਬੁਰਜ ਮਾਨਸਾਹੀਆ ਤੋਂ ਇਲਾਵਾ ਅੌਰਤ ਵਿੰਗ ਦੀ ਆਗੂ ਜਸਵਿੰਦਰ ਕੌਰ ਝੰਡੂਕੇ ਨੇ ਵੀ ਸੰਬੋਧਨ ਕੀਤਾ।