India News

ਗੁਰੂ ਇਤਿਹਾਸ ਨਾਲ ਜੋੜਨ ਲਈ ਪਿੰਡ ਚੁੱਘੇ ਖੁਰਦ ਦੇ ਗੁਰਦੁਆਰਾ ਸਾਹਿਬ ਵਿੱਚ ਮੁਫ਼ਤ ਲਾਇਬੇ੍ਰਰੀ ਦਾ ਕੀਤਾ ਆਰੰਭ

ਸਮਾਜ ਵਿਚ ਆ ਰਹੇ ਨਿਘਾਰ ਅਤੇ ਨਸ਼ਿਆਂ ਦੀ ਦਲਦਲ ਵਿਚ ਫਸ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਤੇ ਗੁਰੂ ਇਤਿਹਾਸ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਚੁੱਘੇ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਮੁਫ਼ਤ ਲਾਈਬੇ੍ਰਰੀ ਦੀ ਆਰੰਭਤਾ ਕੀਤੀ ਗਈ। ਅੱਜ ਸੰਗਰਾਂਦ ਦੇ ਭੋਗ ਉਪਰੰਤ ਅਰਦਾਸ ਕਰਕੇ ਇਹ ਲਾਇਬੇ੍ਰਰੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ।

ਲਾਇਬੇ੍ਰਰੀ ਵਿਚ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਸਬੰਧਤ ਕਿਤਾਬਾਂ ਰੱਖੀਆਂ ਗਈਆਂ ਹਨ। ਜਿਥੋਂ ਕੋਈ ਵੀ ਪਿੰਡ ਵਾਸੀ ਤੇ ਸ਼ਰਧਾਲੂ ਕਿਤਾਬ ਲਿਜਾ ਕੇ ਪੜ੍ਹ ਸਕਦਾ ਹੈ ਤੇ ਪੜ੍ਹਨ ਬਾਅਦ ਵਾਪਸ ਵੀ ਰੱਖ ਸਕਦਾ ਹੈ। ਜਿਸ ਦਾ ਕੋਈ ਹਿਸਾਬ ਕਿਤਾਬ ਨਹੀਂ ਰੱਖਿਆ ਜਾਵੇਗਾ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲੇਖਕ ਗੁਰਸੇਵਕ ਸਿੰਘ ਚੁੱਘੇ ਖੁਰਦ ਤੇ ਲਾਲ ਚੰਦ ਸਿੰਘ ਨੇ ਦੱਸਿਆ ਕਿ ਲਾਇਬੇ੍ਰਰੀ ਦਾ ਮਕਸਦ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਅਤੇ ਗੁਰੂ ਇਤਿਹਾਸ ਤੇ ਗੁਰਬਾਣੀ ਦੇ ਨਾਲ ਜੋੜਨਾ ਹੈ। ਲੋਕਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ। ਇਸ ਮੌਕੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੇ ਪੂਰਨ ਸਹਿਯੋਗ ਦਿੱਤਾ ਅਤੇ ਇਸ ਕਾਰਜ ਦੀ ਸ਼ਲਾਘਾ ਕੀਤੀ। ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਦਰਸ਼ਨ ਸਿੰਘ ਜੀ ਵੱਲੋਂ ਵੀ ਬੱਚਿਆਂ ਅਤੇ ਲੋਕਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਚਾਹ ਪਾਣੀ ਦਾ ਲੰਗਰ ਵੀ ਵਰਤਾਇਆ ਗਿਆ।

Video