India News

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨਾਲ ‘ਇੰਡੀਆ’ ’ਚ ਵਧ ਸਕਦੀ ਹੈ ਦਰਾੜ, ਪੰਜਾਬ ਕਾਂਗਰਸ ਦੇ ਨੇਤਾ ਪਹਿਲਾਂ ਤੋਂ ਹੀ ‘ਆਪ’ ਨਾਲ ਸਮਝੌਤੇ ਦੇ ਸਨ ਖ਼ਿਲਾਫ਼

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਤੜਕੇ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗਿ੍ਰਫ਼ਤਾਰ ਕਰ ਲਿਆ। ਖਹਿਰਾ ਕਾਂਗਰਸ ਦੇ ਪਹਿਲੇ ਵਿਧਾਇਕ ਹਨ ਜਿਨ੍ਹਾਂ ਨੂੰ ਪੁਲਿਸ ਨੇ 2015 ਦੇ ਐੱਨਡੀਪੀਐੱਸ ਐਕਟ ਤਹਿਤ ਦਰਜ ਹੋਏ ਕਿ ਪਰਚੇ ਦਾ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਸਮੇਤ ਇਕ ਦਰਜਨ ਦੇ ਲਗਪਗ ਵਿਧਾਇਕਾਂ ਨੂੰ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫ਼ਤਾਰੀ ਕੀਤਾ ਹੈ।

ਖਹਿਰਾ ਦੀ ਗਿ੍ਰਫ਼ਤਾਰੀ ਵੀ ਅਜਿਹੇ ਸਮੇਂ ਹੋਈ ਹੈ ਜਦੋਂ ਕਾਂਗਰਸ ਹਾਈ ਕਮਾਨ ਪ੍ਰਦੇਸ਼ ਇਕਾਈ ਦੇ ਵਿਰੋਧ ਦੇ ਬਾਵਜੂਦ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੇ ਸਹਿਯੋਗੀ ਦਲ ਆਮ ਆਦਮੀ ਪਾਰਟੀ ਨਾਲ ਪੰਜਾਬ ’ਚ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਖਹਿਰਾ ਨਾ ਸਿਰਫ਼ ਕਾਂਗਰਸ ਦੇ ਵਿਧਾਇਕ ਹਨ ਬਲਕਿ ਕਾਂਗਰਸ ਕਿਸਾਨ ਸੈੱਲ ਦੇ ਰਾਸ਼ਟਰੀ ਪ੍ਰਧਾਨ ਵੀ ਹਨ। ਖਹਿਰਾ ਲਗਾਤਾਰ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਸਨ।

ਖਹਿਰਾ ਦੀ ਗਿ੍ਰਫ਼ਤਾਰੀ ਦੇ ਕਾਰਨ ਜਿੱਥੇ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸਿੱਧੂ ਦਾ ਅਹੁਦਾ ਸੰਭਾਲਣ ਦਾ ਪ੍ਰੋਗਰਾਮ ਰੱਦ ਹੋ ਗਿਆ, ਉਥੇ ਪੂਰੀ ਕਾਂਗਰਸ ਵਿਚ ਗੁੱਸੇ ਦੀ ਲਹਿਰ ਦੌੜ ਗਈ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਣੇ ਵਿਧਾਨ ਸਭਾ ਖੇਤਰ ਕਾਦੀਆਂ ਤੋਂ ਵਾਪਸ ਚੰਡੀਗੜ੍ਹ ਪੁੱਜ ਗਏ। ਉਥੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਖਹਿਰਾ ਨਾਲ ਖੜ੍ਹੇ ਹੋਣ ਦੀ ਗੱਲ ਕਹੀ।

ਕਾਂਗਰਸ ਵਿਚ ਵਧ ਰਹੇ ਗੁੱਸੇ ਦਾ ਅਸਰ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਨਾਲ ਹੋਣ ਵਾਲੇ ਸੰਭਾਵਿਤ ਗੱਠਜੋੜ ’ਤੇ ਵੀ ਪੈਣਾ ਤੈਅ ਮੰਨਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਨੇਤਾ ਪਹਿਲਾਂ ਹੀ ‘ਆਪ’ ਨਾਲ ਸਮਝੌਤੇ ਦੇ ਹੱਕ ਵਿਚ ਨਹੀਂ ਸਨ ਜਿਸ ਨੂੰ ਦੇਖਦੇ ਹੋਏ ਕਾਂਗਰਸ ਦੇ ਰਾਸ਼ਟਰੀ ਪ੍ਰਦਾਨ ਮੱਲਿਕਾਰਜੁਨ ਖੜਗੇ ਨੇ ਪਹਿਲਾਂ ਹੀ ਕਾਂਗਰਸ ਦੇ ਨੇਤਾਵਾਂ ਨੂੰ ਜਨਤਕ ਮੰਚਾਂ ’ਤੇ ਆਪਣੀ ਨਿੱਜੀ ਰਾਇ ਨਾ ਪ੍ਰਗਟ ਕਰਨ ਦੇ ਆਦੇਸ਼ ਦੇ ਦਿੱਤੇ ਸਨ। ਹਾਈ ਕਮਾਨ ਦੇ ਨਿਰਦੇਸ਼ਾਂ ’ਤੇ ਭਾਵੇਂ ਹੀ ਪੰਜਾਬ ਦੇ ਨੇਤਾ ਪਿਛਲੇ ਕੁਝ ਦਿਨਾਂ ਤੋਂ ਚੁੱਪ ਸਨ ਪਰ ਖਹਿਰਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਨੇਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾ ਦਿੱਤੇ ਹਨ।

ਖਹਿਰਾ ਨੂੰ ਪੁਲਿਸ ਨੇ ਜਿਸ ਤਰ੍ਹਾਂ ਨਾਲ ਸਵੇਰੇ ਛੇ ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਗਿ੍ਰਫ਼ਤਾਰ ਕੀਤਾ, ਉਸ ਤੋਂ ਵੀ ਕਾਂਗਰਸੀਆਂ ’ਚ ਗੁੱਸਾ ਹੈ ਜਿਸ ਦਾ ਸਿੱਧਾ ਅਸਰ ‘ਇੰਡੀਆ’ ’ਤੇ ਪੈਣਾ ਤੈਅ ਮੰਨਿਆ ਜਾ ਰਿਹਾ ਹੈ ਕਿਉਂਕਿ ‘ਆਪ’ ਸਰਕਾਰ ਨੇ ਪਹਿਲਾਂ ਹੀ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਜੇਲ੍ਹ ਭੇਜਿਆ ਹੈ ਬਲਕਿ ਇਕ ਦਰਜਨ ਦੇ ਲਗਪਗ ਵਿਧਾਇਕਾਂ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸ ਦਾ ਅਸਰ ‘ਇੰਡੀਆ’ ’ਤੈ ਪੈਣਾ ਤੈਅ ਹੈ।

Video