India News

AG ਵਿਨੋਦ ਘਈ ਦੇ ਅਸਤੀਫ਼ੇ ਦੀਆਂ ਖ਼ਬਰਾਂ ਦੌਰਾਨ ਮਜੀਠੀਆ ਨੇ ਵਿੰਨ੍ਹਿਆ CM ਭਗਵੰਤ ਮਾਨ ‘ਤੇ ਨਿਸ਼ਾਨਾ

ਐਡਵੋਕੇਟ ਜਨਰਲ ਵਿਨੋਦ ਘਈ ਵੱਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦੌਰਾਨ ਪੰਜਾਬ ‘ਚ ਸਿਆਸਤ ਭਖ ਗਈ ਹੈ। ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਆਪਣੇ X ਹੈਂਡਲ ਤੋਂ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ ਹੈ।

ਸੂਬਾ ਸਰਕਾਰ ਵੱਲੋਂ ਡੇਢ ਸਾਲ ‘ਚ ਤੀਜਾ ਏਜੀ ਬਦਲਿਆ ਜਾ ਰਿਹਾ ਹੈ। ਮਾਨ ਨੂੰ ਲੰਮੇ ਹੱਥੀਂ ਲੈਂਦਿਆਂ ਮਜੀਠੀਆ ਨੇ ਕਹਿਾ ਕਿ ਏਜੀ ਭਾਵੇਂ ਜਿੰਨਾ ਮਰਜ਼ੀ ਕਾਬਲ ਹੋਵੇ ਪਰ ਜਦੋਂ ਸੂਬੇ ਦਾ ਮੁੱਖ ਮੰਤਰੀ ਹੀ ਨਲਾਇਕ ਹੈ ਤਾਂ ਕੇਸ ਤਾਂ…। ਉਨ੍ਹਾਂ ਸੂਬੇ ‘ਚ ਸਿਹਤ ਸਹੂਲਤਾਂ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ਦਾ ਪਹਿਲਾਂ ਹੀ ਆਈਸੀਯੂ ‘ਚ ਹੈ…AG ਵਿਚਾਰਾ ਕੀ ਕਰੂ…ਕੇਸ ਹੀ ਹਾਰੇਗਾ।

Video