India News

ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਤਿੰਨ ਦਿਨਾ ਜੋੜ ਮੇਲਾ ਨਗਰ ਕੀਰਤਨ ਨਾਲ ਹੋਇਆ ਆਰੰਭ

ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦਾ ਸਲਾਨਾ ਜੋੜ ਮੇਲਾ ਅੱਜ ਵਿਸ਼ਾਲ ਨਗਰ ਕੀਰਤਨ ਨਾਲ ਆਰੰਭ ਹੋ ਗਿਆ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਪੰਜਾਬ ਪੁਲਿਸ ਦੀ ਟੁਕੜੀ ਨੇ ਗਾਰਡ ਆਫ ਆਨਰ ਪੇਸ਼ ਕੀਤਾ। ਉਪਰੰਤ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਰਾਜਨੀਤਿਕ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

ਦੱਸ ਦਈਏ ਕਿ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਇਆ ਜਾਣ ਵਾਲਾ ਇਹ ਮੇਲਾ ਪੰਜਾਬ ਦੇ ਵੱਡੇ ਮੇਲਿਆਂ ਦੀ ਗਿਣਤੀ ਵਿਚ ਆਉਂਦਾ ਹੈ ਅਤੇ ਇਥੇ ਲੱਖਾਂ ਦੀ ਗਿਣਤੀ ਵਿਚ ਸੰਗਤ ਮਾਝੇ, ਮਾਲਵੇ ’ਤੇ ਦੁਆਬੇ ਤੋਂ ਇਲਾਵਾ ਵਿਦੇਸ਼ਾਂ ਵਿੱਚੋਂ ਵੀ ਪਹੁੰਚਦੀ ਹੈ। ਅੱਜ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਸੰਗਤ ਗੁਰੂ ਘਰ ਪਹੁੰਚੀ।

ਜਦੋਕਿ ਸੰਗਤ ਦੀ ਭਾਰੀ ਆਮਦ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਮੇਲਾ 6, 7 ਅਤੇ 8 ਅਕਤੂਬਰ ਨੂੰ ਹਰ ਸਾਲ ਮਨਾਇਆ ਜਾਂਦਾ ਹੈ।

Video