ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚਿਲੀਵੈਕ ਸ਼ਹਿਰ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਦਰੱਖ਼ਤਾਂ ਨਾਲ ਟਕਰਾਇਆ ਜਹਾਜ਼
ਦੋ-ਇੰਜਣ ਵਾਲਾ ਹਲਕਾ ਜਹਾਜ਼ ਪਾਈਪਰ PA-34 ਸੇਨੇਕਾ ਸਥਾਨਕ ਹਵਾਈ ਅੱਡੇ ਦੇ ਨੇੜੇ ਇੱਕ ਮੋਟਲ ਦੇ ਪਿੱਛੇ ਦਰੱਖਤਾਂ ਅਤੇ ਝਾੜੀਆਂ ਨਾਲ ਟਕਰਾ ਗਿਆ। ਚਿਲੀਵੈਕ ਸ਼ਹਿਰ ਵੈਨਕੂਵਰ ਤੋਂ ਲਗਭਗ 100 ਕਿਲੋਮੀਟਰ (62 ਮੀਲ) ਪੂਰਬ ਵੱਲ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਜਹਾਜ਼ ਵਿੱਚ ਸਵਾਰ ਸਾਰੇ ਯਾਤਰੀਆਂ ਦੀ ਮੌਤ
ਪਾਇਲਟ ਸਮੇਤ ਜਹਾਜ਼ ‘ਤੇ ਸਵਾਰ ਸਾਰੇ ਤਿੰਨ ਲੋਕ ਮਾਰੇ ਗਏ ਸਨ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਕਿ ਉਹ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਰਹੇ ਹਨ। ਨੇੜੇ ਹੀ ਕੰਮ ਕਰਨ ਵਾਲੀ ਹੇਲੀ ਮੌਰਿਸ ਨੇ ਵੈਨਕੂਵਰ ਸਨ ਨੂੰ ਦੱਸਿਆ ਕਿ ਉਸਨੇ ਆਪਣੇ ਸਾਹਮਣੇ ਜਹਾਜ਼ ਨੂੰ ਹੇਠਾਂ ਡਿੱਗਦੇ ਦੇਖਿਆ।
ਮੌਰਿਸ ਨੇ ਕਿਹਾ ਕਿ ਮੈਂ ਜਹਾਜ਼ ਨੂੰ ਸੜਕ ਦੇ ਪਾਰ ਜੰਗਲ ‘ਚ ਦਰੱਖਤਾਂ ਨਾਲ ਟਕਰਾਦੇ ਦੇਖਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕਿਸੇ ਹੋਰ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।