ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਲੀਡਰਾਂ ਨੂੰ ਹਾਈਕਮਾਨ ਦਾ ਕਹਿਣਾ ਮੰਨਣ ਦੀ ਸਲਾਹ ਦਿੱਤੀ ਹੈ। ਸਿੱਧੂ ਸ਼ਨਿਚਰਵਾਰ ਨੂੰ ਇੱਥੇ ਨਾਭਾ ਜੇਲ੍ਹ ‘ਚ ਬੰਦ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਪੁੱਜੇ ਸਨ।
ਜੇਲ੍ਹ ਦੇ ਬਾਹਰ ਪੱਤਰਕਾਰਾਂ ਨਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ।
ਇਕ ਸਵਾਲ ਦੇ ਜਵਾਬ ‘ਚ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਲੀਡਰਾਂ ਨੂੰ ਹਾਈਕਮਾਨ ਦਾ ਕਹਿਣਾ ਮੰਨਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਉਹ ਹਾਈਕਮਾਨ ਦਾ ਹੁਕਮ ਮੰਨਣ ਲਈ ਵਚਨਬੱਧ ਹਨ, ਜੋ ਹੁਕਮ ਹੋਵੇਗਾ ਉਸਦੀ ਪਾਲਣਾ ਕੀਤੀ ਜਾਵੇਗੀ। ਸਿੱਧੂ ਵਲੋਂ ਜੇਲ੍ਹ ‘ਚ ਖਹਿਰਾ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਹੋਈ ਹੈ।