India News

ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ‘ਤੇ ਸੁਪਰੀਮ ਕੋਰਟ ਦਾ ਰੁਖ, ਰਾਜ ਸਭਾ ਸਕੱਤਰੇਤ ਨੂੰ ਨੋਟਿਸ ਭੇਜ ਮੰਗਿਆ ਜਵਾਬ

ਹੁਣ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ਵਿੱਚ ਸਟੈਂਡ ਲਿਆ ਹੈ। ਸੁਪਰੀਮ ਕੋਰਟ ਨੇ ਮੁਅੱਤਲੀ ਮਾਮਲੇ ‘ਤੇ ਰਾਜ ਸਭਾ ਸਕੱਤਰੇਤ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।

ਦੱਸ ਦਈਏ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਅਕਤੂਬਰ ਨੂੰ ਤੈਅ ਕੀਤੀ ਹੈ ਅਤੇ ਮਾਮਲੇ ‘ਚ ਭਾਰਤ ਦੇ ਅਟਾਰਨੀ ਜਨਰਲ ਆਰ ਵੈਂਕਟਰਮਣੀ ਦੀ ਮਦਦ ਮੰਗੀ ਹੈ।

ਕੀ ਹੈ ਮਾਮਲਾ

ਦਰਅਸਲ ‘ਆਪ’ ਸੰਸਦ ਰਾਘਵ ਚੱਢਾ ਨੇ ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਦੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਰਾਘਵ ਚੱਢਾ ਨੂੰ 11 ਅਗਸਤ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਚਾਰ ਸੰਸਦ ਮੈਂਬਰਾਂ ਨੇ ਰਾਘਵ ਵਿਰੁੱਧ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਸ ‘ਤੇ ਦਿੱਲੀ ਸੇਵਾਵਾਂ ਬਿੱਲ ਨਾਲ ਸਬੰਧਤ ਮਤੇ ‘ਚ ਪੰਜ ਸੰਸਦ ਮੈਂਬਰਾਂ ਦੇ ਜਾਅਲੀ ਦਸਤਖਤ ਕਰਨ ਦਾ ਦੋਸ਼ ਹੈ।

Video