India News

ਧਰਨਾਕਾਰੀ ਬਲਵਿੰਦਰ ਕੌਰ ਦੇ ਸੁਸਾਈਡ ਨੋਟ ਵਿਚ ਨਾਮ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਇਆ ਵੱਡਾ ਬਿਆਨ

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੀ ਮੈਂਬਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਪੰਜਾਬ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕਾ ਨਾਲ ਉਨ੍ਹਾਂ ਦਾ ਕੋਈ ਸਿੱਧਾ ਸੰਪਰਕ ਨਹੀਂ, ਇਸ ਕਰਕੇ ਮ੍ਰਿਤਕਾ ਵੱਲੋਂ ਚੁੱਕੇ ਗਏ ਕਦਮ ਬਾਰੇ ਕੋਈ ਟਿੱਪਣੀ ਕਰਨਾ ਠੀਕ ਨਹੀਂ।

ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਸ਼ਨਾਖਤ ਬਲਵਿੰਦਰ ਕੌਰ ਵਜੋਂ ਹੋਈ ਹੈ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।

ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਅਸਤੀਫ਼ਾ ਲੈ ਅੰਦਰ ਕੀਤਾ ਜਾਵੇ। ਮਜੀਠੀਆ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਦੀ ਮੈਂਬਰ ਵੱਲੋਂ ਖੁ਼ਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Video