Pakistan Stars Ban Plea Rejected: ਸਾਲ 2016 ‘ਚ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ‘ਚ ਭਾਰਤੀ ਫੌਜ ‘ਤੇ ਵੱਡਾ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ ਕਈ ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਘਟਨਾ ਤੋਂ ਬਾਅਦ ਪਾਕਿਸਤਾਨੀ ਕਲਾਕਾਰਾਂ ਲਈ ਬਾਲੀਵੁੱਡ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਹੋ ਗਏ ਸਨ। ਸੱਤ ਸਾਲ ਬਾਅਦ ਹੁਣ ਬੰਬੇ ਹਾਈ ਕੋਰਟ ਨੇ ਪਾਕਿਸਤਾਨੀ ਸਿਤਾਰਿਆਂ ‘ਤੇ ਪਾਬੰਦੀ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਬੰਬੇ ਹਾਈ ਕੋਰਟ ਨੇ ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਨੂੰ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਦੇ ਫੈਸਲੇ ਨੂੰ ਜਾਣ ਕੇ ਪਾਕਿਸਤਾਨੀ ਸਿਤਾਰਿਆਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹੋਣਗੇ।
ਬਾਲੀਵੁੱਡ ‘ਚ ਕੰਮ ਕਰ ਸਕਣਗੇ ਪਾਕਿਸਤਾਨੀ ਸਿਤਾਰੇ!
ਲਾਈਵ ਕੋਰਟ ਅਨੁਸਾਰ, ਜਸਟਿਸ ਸੁਵਿਲ ਬੀ ਸ਼ੁਕਰੇ ਤੇ ਜਸਟਿਸ ਫਿਰਦੋਸ਼ ਪੀ ਪੂਨੀਵਾਲਾ ਨੇ ਪਾਕਿਸਤਾਨੀ ਸਿਤਾਰਿਆਂ ‘ਤੇ ਪਾਬੰਦੀ ਦੀ ਮੰਗ ਨੂੰ ਖਾਰਜ ਕਰ ਦਿੱਤਾ ਤੇ ਕਿਹਾ ਕਿ ਇਸ ਪਟੀਸ਼ਨ ‘ਚ ਕੋਈ ਯੋਗਤਾ ਨਹੀਂ ਹੈ। ਇਸ ਤਰ੍ਹਾਂ ਅਦਾਲਤ ਨੇ ਪਾਕਿਸਤਾਨੀ ਸਿਤਾਰਿਆਂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ।