ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਰੋਕ ਲਿਆ ਗਿਆ। ਸੁਰੱਖਿਆ ਏਜੰਸੀਆਂ ਨੇ ਪੁੱਛਗਿੱਛ ਲਈ ਉਨ੍ਹਾਂ ਰੋਕਿਆ। ਅਧਿਕਾਰੀਆਂ ਨੇ ਤਰਸੇਮ ਸਿੰਘ ਤੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਕੀਤੀ ਤੇ ਫਿਰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਮੁਤਾਬਕ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਿਸੇ ਕੰਮ ਕਤਰ ਜਾ ਰਹੇ ਹਨ, ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ।
ਜੇਲ੍ਹ ‘ਚ ਕੀਤੀ ਸੀ ਭੁੱਖ ਹੜਤਾਲ
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਕਿਰਨਦੀਪ ਨੂੰ ਵੀ ਏਅਰਪੋਰਟ ’ਤੇ ਰੋਕ ਲਿਆ ਗਿਆ ਸੀ। ਉਸ ਨੂੰ ਵੀ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਜਾਂਚ ਏਜੰਸੀਆਂ ਨੇ ਉਸ ਨੂੰ ਘਰ ਵਾਪਸ ਭੇਜ ਦਿੱਤਾ। ਇਸ ਦੇ ਨਾਲ ਹੀ ਅਕਤੂਬਰ ਦੇ ਸ਼ੁਰੂ ‘ਚ ਅੰਮ੍ਰਿਤਪਾਲ ਨੇ ਜੇਲ੍ਹ ‘ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ।
ਅੰਮ੍ਰਿਤਪਾਲ ਨੇ ਆਪਣੇ ਨੌਂ ਸਾਥੀਆਂ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਕ ਰਿਪੋਰਟ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰਕ ਮੈਂਬਰਾਂ ਤੇ ਵਕੀਲਾਂ ਨੂੰ ਮਿਲਣ ਨਹੀਂ ਦੇ ਰਿਹਾ ਸੀ, ਇਸ ਲਈ ਉਨ੍ਹਾਂ ਅਜਿਹਾ ਕਦਮ ਚੁੱਕਿਆ।