International News

ਇਟਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ । ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ‘ਚ ਤਿਲਕ ਗਈ ਅਤੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ।

ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਨ੍ਹਾਂ ‘ਚੋਂ ਇਕ ਨੌਜਵਾਨ ਜਲੰਧਰ ਸ਼ਹਿਰ ਦਾ ਹੈ, ਜਿਸ ਦੀ ਪਛਾਣ ਗੁਰਤੇਜ ਸਿੰਘ ਗੁਰੀ (27) ਉੱਚੇ ਪਿੰਡ ਵਜੋੋਂ ਹੋਈ ਹੈ। ਬਾਕੀ ਦੋ ਨੌਜਵਾਨਾਂ ਦੀ ਅਜੇ ਪਛਾਣ ਨੂੰ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨ ਨੌਜਵਾਨਾਂ ਨਾਲ ਇਕ ਹੋਰ ਨੌਜਵਾਨ ਵੀ ਸਵਾਰ ਸੀ, ਜੋ ਜ਼ਖਮੀ ਹੋ ਗਿਆ ਹੈ ਅਤੇ ਇਲਾਜ ਲਈ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਟਲੀ ‘ਚ ਚੱਲ ਰਹੇ ਖਰਾਬ ਮੌਸਮ ਕਾਰਨ ਵਾਪਰਿਆ ਹੈ। ਪੁਲਿਸ ਟੀਮ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

Video