India News

ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ, ਜਥੇਦਾਰ ਦੀ ਅਪੀਲ ‘ਤੇ ਲਿਆ ਫੈਸਲਾ

ਕੇਂਦਰੀ ਜੇਲ੍ਹ ਵਿਚ ਬੰਦ ਫਾਂਸੀ ਸਜਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਤੀਸਰੇ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ,ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪਟਿਆਲਾ ਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਕਰੀਬ ਡੇਢ ਘੰਟਾ ਹੋਈ ਮੁਲਕਾਤ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜੋਆਣਾ ਵਲੋਂ ਭੁੱਖ ਹੜਤਾਲ ਖਤਮ ਕਰਨ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਜਲ ਤੇ ਕੜਾਹ ਪ੍ਰਸ਼ਾਦ ਲੈਂਦਿਆ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸਜ਼ਾ ਮਾਫੀ ਲਈ ਪਾਈ ਗਈ ਪਟੀਸ਼ਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਗਠਿਤ ਕੀਤੀ ਸਬ ਕਮੇਟੀ ਬਾਰੇ ਕੇਂਦਰ ਸਰਕਾਰ ਨਾਲ ਰਾਬਤਾ ਕਰਨਗੇ।

ਅੱਜ ਰਾਜੋਆਣਾ ਦੀ ਭੁੱਖ ਹੜਤਾਲ ਦਾ ਤੀਸਰਾ ਦਿਨ ਸੀ। ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਈ ਗਈ ਫਾਂਸੀ ਸਜਾ ਮਾਫੀ ਦੀ ਪਟੀਸ਼ਨ ‘ਤੇ ਫੈਸਲਾ ਨਾ ਹੋਣ ਤੇ ਪਟੀਸ਼ਨ ਵਾਪਿਸ ਲੈਣ ਦੀ ਮੰਗ ਕੀਤੀ ਹੈ, ਜਿਸ ਲਿਆ 5 December ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ।

Video