ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) ‘ਚ ਸੇਵਾਵਾਂ ਨਿਭਾਉਣਗੇ।
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ ਸੂਬੇ ਦੇ 11 ਕੌਮਾਂਤਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) ‘ਚ ਸੇਵਾਵਾਂ ਨਿਭਾਉਣਗੇ।
ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ‘ਚ ਜਿੱਤਿਆ ਬ੍ਰੌਨਜ਼ ਮੈਡਲ
ਭਾਰਤੀ ਪੁਰਸ਼ ਹਾਕੀ ਟੀਮ ਨੇ ਆਖ਼ਰਕਾਰ 41 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਵਾਪਸੀ ਕੀਤੀ ਤੇ ਭਾਰਤ ਦਾ ਦੇਸ਼ ਭਰ ‘ਚ ਮਾਣ ਵਧਾਇਆ।ਹਾਕੀ ਟੀਮ ਨੇ ਆਖਰਕਾਰ ਟੋਕੀਓ ‘ਚ ਤੀਜੇ ਸਥਾਨ ਦੇ ਪਲੇਆਫ ‘ਚ ਜਰਮਨੀ ਨੂੰ ਹਰਾ ਕੇ ਅਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਓਲੰਪਿਕ ਪੋਡੀਅਮ ‘ਚ ਵਾਪਸੀ ਕੀਤੀ। 1920 ਤੋਂ 1980 ਦੇ ਦਹਾਕੇ ਤਕ ਵਿਸ਼ਵ ਹਾਕੀ ‘ਚ ਦਬਦਬਾ ਬਣਾਉਣ ਤੋਂ ਬਾਅਦ, ਇਸ ਮਿਆਦ ‘ਚ ਉਨ੍ਹਾਂ ਓਲੰਪਿਕ ‘ਚ ਅੱਠ ਗੋਲਡ, ਇਕ ਚਾਂਦੀ ਤੇ ਦੋ ਕਾਂਸੀ ਦੇ ਤਗਮੇ ਜਿੱਤੇ, ਪਿਛਲੇ ਚਾਰ ਦਹਾਕਿਆਂ ‘ਚ ਭਾਰਤੀ ਹਾਕੀ ਦਾ ਨਿਘਾਰ ਹੈਰਾਨ ਕਰਨ ਵਾਲਾ ਸੀ।
ਹਰਮਨਪ੍ਰੀਤ ਕੌਰ ਦੀ ਅਗਵਾਈ ‘ਚ ਭਾਰਤੀ ਟੀਮ ਨੇ ਸੱਤਵੀਂ ਵਾਰ ਜਿੱਤਿਆ ਏਸ਼ੀਆ ਕੱਪ
1980 ਮਾਸਕੋ ਓਲੰਪਿਕ ‘ਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਇਹ ਖੇਡਾਂ ‘ਚ ਭਾਰਤ ਦਾ ਪਹਿਲਾ ਪੋਡੀਅਮ ਫਿਨਿਸ਼ ਸੀ। ਇਸ ਦੇ ਨਾਲ ਹੀ ਖਿਡਾਰਨ ਹਰਮਨਪ੍ਰੀਤ ਕੌਰ ਨੇ ਪਿਛਲੇ ਸਾਲ ਹਾਂਗਜ਼ੂ ‘ਚ ਹੋਈਆਂ ਰਾਸ਼ਟਰਮੰਡਲ ਖੇਡਾਂ (2022) ਤੇ ਏਸ਼ੀਆਈ ਖੇਡਾਂ ‘ਚ ਗੋਲਡ ਜਿੱਤਣ ‘ਚ ਭਾਰਤੀ ਟੀਮ ਦੀ ਅਗਵਾਈ ਕੀਤੀ ਹੈ। ਉਨ੍ਹਾਂ ਦੀ ਅਗਵਾਈ ‘ਚ ਭਾਰਤ ਨੇ 2022 ‘ਚ ਸੱਤਵੀਂ ਵਾਰ ਏਸ਼ੀਆ ਕੱਪ ਵੀ ਜਿੱਤਿਆ ਸੀ। 296 ਅੰਤਰਰਾਸ਼ਟਰੀ ਮੈਚਾਂ ਵਿੱਚ 6,745 ਦੌੜਾਂ ਅਤੇ ਛੇ ਸੈਂਕੜਿਆਂ ਦੇ ਨਾਲ, ਉਹ ਪ੍ਰਮੁੱਖ ਬੱਲੇਬਾਜ਼ਾਂ ਵਿੱਚੋਂ ਇੱਕ ਹੈ।