ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਭਲਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ ਖਬਰ ਆ ਰਹੀ ਹੈ ਕਿ ਆਪ ਦੇ ਤਿੰਨ ਕੌਂਸਲਰ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਆਮ ਆਦਮੀ ਪਾਰਟੀ ਲਈ ਇਹ ਇਕ ਵੱਡਾ ਝਟਕਾ ਹੋਵੇਗਾ। ਦੱਸ ਦਈਏ ਕਿ ਆਪ ਅਤੇ ਕਾਂਗਰਸ ਗੱਠਜੋੜ ਦੇ ਵੱਧ ਕੌਂਸਲਰ ਹੋਣ ਦੇ ਬਾਵਜੂਦ ਭਾਜਪਾ ਮੇਅਰ ਦੀ ਚੋਣ ਜਿੱਤ ਗਈ ਸੀ। ਚੰਡੀਗੜ੍ਹ ਮੇਅਰ ਦੀ ਚੋਣ ’ਚ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਹੋਈ ਹੈ।
16 ਵੋਟਾਂ ਭਾਜਪਾ ਦੀਆਂ ਸਨ, ਜਦਕਿ 20 ਕਾਂਗਰਸ ਅਤੇ ਆਪ ਦੀਆਂ ਸਨ। ਨਗਰ ਨਿਗਮ ਦੀਆਂ ਕੁਲ 36 ਵੋਟਾਂ ਵਿੱਚੋਂ 8 ਵੋਟਾਂ ਨੂੰ ਅਵੈਧ ਕਰਾਰ ਦਿੱਤਾ ਗਿਆ, ਜਿਸ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਇਸ ਪਿੱਛੋਂ ਭਾਜਪਾ ਉਤੇ ਹੇਰਾਫੇਰੀ ਦੇ ਦੋਸ਼ ਲੱਗੇ ਸਨ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ।
ਇੰਡੀਆ ਗਠਜੋੜ ਦੇ ਤਹਿਤ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠਿਆਂ ਚੋਣ ਲੜ ਰਹੇ ਸਨ। ਇੰਡੀਆ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਪਈਆਂ ਹਨ। ਕੁਲ ਵੋਟਾਂ ਦੀ ਗਿਣਤੀ 36 ਸੀ।