Global News India News

ਅਮਰੀਕਾ ‘ਚ ਦਸੂਹਾ ਦੇ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ, ਦੋਵੇਂ ਚਲਾਉਂਦੇ ਸੀ ਟਰਾਲਾ

ਅਮਰੀਕਾ ਦੇ ਕੈਲੀਫੋਰੀਆ ਸੂਬੇ ਵਿਚ ਸੜਕ ਹਾਦਸੇ ਕਾਰਨ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੌਰਵ (25) ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ।

ਇਹ ਦੋਵੇਂ ਨੌਜਵਾਨ ਤਕਰੀਬਨ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ। ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇ ਨੰਬਰ 144 ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇੱਕ ਟਰਾਲੇ ਕਾਰਨ ਹਾਦਸਾ ਵਾਪਰ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਹਨਾਂ ਨੂੰ ਕੱਢਿਆ ਗਿਆ। ਉਦੋਂ ਤੱਕ ਦੋਵਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

Video