ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਦੱਸ ਦਈਏ ਕਿ ਕਾਂਸਟੇਬਲ ਸੰਦੀਪ ਸਿੰਘ ਉਦੋਂ ਚਰਚਾ ਵਿੱਚ ਆਇਆ ਸੀ ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕੀਤਾ ਸੀ।
ਬੀਤੀ ਸ਼ਾਮ ਪੁਲਿਸ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।