ਮੰਗਲਵਾਰ ਨੂੰ ਪੰਜਾਬ ‘ਚ ਭਗਵੰਤ ਮਾਨ (CM Bhagwant mann) ਦੀ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਪਹਿਲਾ ਪੂਰਾ ਬਜਟ 10 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ 11 ਮਾਰਚ ਨੂੰ ਵਿਧਾਨ ਸਭਾ ‘ਚ ਬਜਟ ‘ਤੇ ਚਰਚਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਵੀ ਲਏ ਗਏ ਹਨ। ਮੰਤਰੀ ਮੰਡਲ ਨੇ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿੱਚ 14714 ਕੱਚੇ ਮੁਲਾਜ਼ਮਾਂ ਨੂੰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ ਵਿੱਚ 25 ਫੀਸਦੀ ਦਾ ਵਾਧਾ ਹੋਵੇਗਾ।