International News

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੇਵਾਮੁਕਤੀ ਲਈ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਨਗਰ ਕੌਂਸਲ ਮਾਨਸਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਹ ਮਾਨਸਾ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਡਰਾਈਵਰ ਵਜੋਂ ਤਾਇਨਾਤ ਸਨ। ਉਨ੍ਹਾਂ ਮਾਨਸਾ ਦੇ ਕਾਰਜ ਸਾਧਕ ਅਫ਼ਸਰ ਨੂੰ ਸੇਵਾ ਮੁਕਤੀ ਲਈ ਪੱਤਰ ਲਿਖਿਆ ਸੀ, ਜੋ ਨਗਰ ਕੌਂਸਲ ਵੱਲੋਂ ਅੱਜ ਮਨਜ਼ੂਰ ਕਰ ਲਿਆ ਗਿਆ ਹੈ। ਮਾਨਸਾ ਨਗਰ ਕੌਂਸਲ ਦੇ ਮੌਜੂਦਾ ਕਾਰਜਸਾਧਕ ਅਫ਼ਸਰ ਵਿਪਨ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾ ਮੁਕਤੀ ਲਈ ਮੰਗ ਪੱਤਰ ਦਿੱਤਾ ਸੀ। ਕੌਂਸਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।

Video